PSMSU ਮੁਲਾਜ਼ਮਾਂ ਨੇ ਪ੍ਰਦਰਸ਼ਨ ਦੌਰਾਨ ਘੇਰੀ ਵਿਧਾਇਕ ਦੀ ਰਿਹਾਇਸ਼, ਲਾਏ ਵਾਅਦਾਖਿਲਾਫੀ ਦੇ ਦੋਸ਼ - protest in Ropar
🎬 Watch Now: Feature Video
ਰੂਪਨਗਰ ਵਿੱਚ ਪੀ.ਐਸ.ਐਮ.ਐਸ.ਯੂ. ਦੀ ਹੜਤਾਲ (PSMSU strike in Rupnagar) ਅੱਜ ਨੌਵੇਂ ਦਿਨ ਵਿੱਚ ਦਾਖਲ ਹੋ ਗਈ। ਜਿਲ੍ਹਾ ਰੂਪਨਗਰ ਦੇ ਸਮੂਹ ਵਿਭਾਗਾ ਦੇ ਕਲੈਰੀਕਲ ਕਾਮਿਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਬਾਗ (Maharaja Ranjit Singh Bagh) ਵਿੱਚ ਇੱਕਠੇ ਹੋ ਕੇ ਸਰਕਾਰ ਵਿਰੁੱਧ ਰੋਸ਼ ਪ੍ਰਗਟ ਕੀਤਾ ਗਿਆ।ਅੱਜ ਹੜਤਾਲ ਦੌਰਾਨ ਪੰਜਾਬ ਸਟੇਟ ਮਨੀਸਟਰੀਅਲ ਸਰਵਿਸ ਯੂਨੀਅਨ ਸਟੇਟ ਬਾਡੀ ਦੇ ਸੱਦੇ ਉੱਤੇ ਸਮੂਹ ਕਲੈਰੀਕਲ ਕਾਮਿਆਂ ਵੱਲੋਂ ਸੰਘਰਸ਼ ਹੋਰ ਤਿੱਖਾ ਕਰਦੇ ਸਥਾਨਕ ਵਿਧਾਇਕ ਦਿਨੇਸ਼ ਚੱਡਾ ਦੀ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਐੱਸ ਡੀ ਐਮ ਰੋਪੜ ਹਰਬੰਸ ਸਿੰਘ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ।ਮੁਲਾਜ਼ਮਾਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ (Old pension scheme) ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਕੱਚੇ ਮੁਲਾਜਮ ਪੱਕੇ ਕੀਤੇ ਜਾਣ। ਨਾਲ ਹੀ ਉਨ੍ਹਾਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ।