9 ਤੋਂ 11ਅਗਸਤ ਤੱਕ ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮ ਹੜਤਾਲ 'ਤੇ - 9, 10 ਅਤੇ 11 ਅਗਸਤ
🎬 Watch Now: Feature Video
ਜਲੰਧਰ:ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਨਟ੍ਰੈਕਟ ਮੁਲਾਜ਼ਮ ਯੂਨੀਅਨ (PUNBUS CONTRACT EMPLOYEES UNION)ਵੱਲੋਂ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਅਗਲੇ ਮਹੀਨੇ ਦੇ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ।ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ 9, 10 ਅਤੇ 11 ਅਗਸਤ ਨੂੰ ਪੰਜਾਬ ਵਿਚ ਚੱਕਾ ਜਾਮ ਕੀਤਾ ਜਾਵੇਗਾ।ਕੱਚੇ ਮੁਲਾਜ਼ਮਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਅਸੀ ਸੰਘਰਸ਼ ਹੋਰ ਤਿੱਖਾ ਕਰਾਂਗੇ।ਮੁਲਾਜ਼ਮ (Employees)ਵੱਲੋਂ ਮੰਗ ਕੀਤੀ ਗਈ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਸਾਡੇ ਸਕੇਲ ਦੇ ਮੁਤਾਬਿਕ ਬਣਦੀ ਪੂਰੀ ਤਨਖ਼ਾਹ ਦਿੱਤੀ ਜਾਵੇ।