ਅਗਾਮੀ ਨਗਰ ਨਿਗਮ ਚੋਣਾਂ ਨੂੰ ਲੈਕੇ ਭਾਜਪਾ ਆਗੂ ਜੀਵਨ ਗੁਪਤਾ ਦਾ ਅਹਿਮ ਬਿਆਨ - ਭਾਜਪਾ ਆਗੂ ਜੀਵਨ ਗੁਪਤਾ ਦਾ ਅਹਿਮ ਬਿਆਨ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਪੰਜਾਬ ਭਾਜਪਾ ਨੇ ਅਗਾਮੀ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈਕੇ ਤਿਆਰੀ ਖਿੱਚ ਦਿੱਤੀ ਹੈ। ਨਗਰ ਨਿਗਮ ਚੋਣਾਂ ਦੇ ਸਬੰਧ ਵਿੱਚ ਭਾਜਪਾ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਦੀ ਅਗਵਾਈ ਵਿੱਚ ਕੀਤੀ ਗਈ ਹੈ। ਜੀਵਨ ਗੁਪਤਾ ਨੇ ਇਸ ਮੌਕੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਸੂਬੇ ਸਮੇਤ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਚੋਣ ਲੜੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਨਗਰ ਨਿਗਮ ਚੋਣਾਂ ਸਬੰਧੀ ਸ਼ਹਿਰ ਦੇ ਸਾਰੇ ਮੰਡਲਾਂ ਵਿੱਚ ਵੱਖ-ਵੱਖ ਸਮੇਂ ਅਤੇ ਸਥਾਨਾਂ ’ਤੇ ਸਮੂਹ ਵਰਕਰਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।