ਆਮ ਆਦਮੀ ਪਾਰਟੀ ਜਨਤਾ ਨੂੰ ਬਣਾ ਰਹੀ ਬੇਵਕੂਫ- ਰਾਜਾ ਵੜਿੰਗ - ਗਿੱਦੜਵਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15140829-460-15140829-1651148483991.jpg)
ਹੁਸ਼ਿਆਰਪੁਰ: ਪੰਜਾਬ ਦੇ ਵੱਖ ਵੱਖ ਹਲਕਿਆਂ ਚ ਜਾ ਕੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਤੇ ਗਿੱਦੜਵਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਦਾ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਫੌਕੇ ਐਲਾਨਾਂ ਦੇ ਨਾਲ ਜਨਤਾ ਨੂੰ ਬੇਵਕੂਫ ਬਣਾਉਣ ਦਾ ਕੰਮ ਕਰ ਰਹੀ ਹੈ ਜਦਕਿ ਸਰਕਾਰ ਨੂੰ ਬਿਜਲੀ ਸੰਕਟ ਦਾ ਪਤਾ ਹੁੰਦਿਆਂ ਹੋਇਆਂ ਵੀ ਕੋਈ ਪੁਖਤਾ ਇੰਤਜਾਮ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਹੀ ਸਿਰਫ ਐਲਾਨ ਕਰਨ ਚ ਹੀ ਯਕੀਨ ਰੱਖਦੀ ਹੈ ਜਦਕਿ ਇਸ ਪਾਰਟੀ ਵਲੋਂ ਕਦੇ ਵੀ ਜ਼ਮੀਨੀ ਪੱਧਰ ’ਤੇ ਆ ਕੇ ਅਸਲ ਸੱਚਾਈ ਨਹੀਂ ਜਾਣੀ ਗਈ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਨੂੰ ਅਣਦੇਖਿਆਂ ਕਰਕੇ ਦਿੱਲੀ ਅਤੇ ਗੁਜਰਾਤ ਦੇ ਦੌਰਿਆਂ ਤੇ ਹੀ ਵਿਅਸਤ ਨਜ਼ਰ ਆ ਰਹੇ ਹਨ ਤੇ ਜੇਕਰ ਸਰਕਾਰ ਨੇ ਬਿਜਲੀ ਦੀ ਸਪਲਾਈ ਨੂੰ ਲੈ ਕੇ ਕੋਈ ਪੁਖਤਾ ਇੰਤਜਾਮ ਨਾ ਕੀਤੇ ਤਾਂ ਹਾਲਾਤ ਹੋਰ ਵੀ ਮਾੜੇ ਹੋ ਜਾਣਗੇ।