'ਸਿੱਧੂ ਮੂਸੇਵਾਲਾ ਦੇ ਕਤਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ' - ਪੰਜਾਬੀ ਗਾਇਕ ਸਿੱਧੂਮੂਸੇ ਵਾਲੇ ਦੇ ਕਤਲ
🎬 Watch Now: Feature Video
ਬਰਨਾਲਾ: ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ (BJP leader Rana Gurmeet Singh Sodhi) ਨੇ ਪੰਜਾਬੀ ਗਾਇਕ ਸਿੱਧੂਮੂਸੇ ਵਾਲੇ ਦੇ ਕਤਲ (Assassination of Punjabi singer Sidhu Musa Wale) ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਉੱਤੇ ਨਿਸ਼ਾਨਾ ਸਾਧਿਆ ਹੈ। ਰਾਣਾ ਸੋਢੀ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਕਤਲ ਲਈ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਪੂਰੀ ਤਰ੍ਹਾਂ ਵੱਲੋਂ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਵਿੱਚ ਕਟੌਤੀ ਕਰਨ ਤੋਂ ਬਾਅਦ ਉਨ੍ਹਾਂ ਦੀ ਦਿਨ-ਦਿਹਾੜੇ ਹੱਤਿਆ ਕਰ ਦਿੱਤੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਵੀ ਇਲਜ਼ਾਮ ਲਗਾਏ ਹਨ।