ਕਲਮ ਛੋੜ ਹੜਤਾਲ ਉੱਤੇ ਪੰਜਾਬ ਭਰ ਦੇ ਦਫਤਰਾਂ ਦੇ ਮੁਲਾਜ਼ਮ
🎬 Watch Now: Feature Video
ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਵੱਲੋਂ ਸੂਬਾ ਕਮੇਟੀ ਦੀ ਕਾਲ ਤੇ ਅੱਜ ਪੰਜਾਬ ਭਰ ਦੇ ਦਫਤਰਾਂ ਵਿੱਚ ਕਲਮ ਛੋੜ ਹੜਤਾਲ ਕੀਤੀ ਗਈ। ਇਸੇ ਤਰ੍ਹਾਂ ਹੀ ਹੁਸ਼ਿਆਰਪੁਰ ਵਿੱਚ ਵੀ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਨਿਸਟੀਰੀਅਲ ਕਰਮਚਾਰੀਆਂ ਵੱਲੋਂ ਵੱਖ-ਵੱਖ ਦਫਤਰਾਂ ਦੇ ਬਾਹਰ ਗੇਟ ਰੈਲੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੀਡਬਲਿਯੂ.ਡੀ ਦਫਤਰ ਦੇ ਕੰਪਲੈਕਸ ਦੇ ਬਾਹਰ ਰੈਲੀ ਕੀਤੀ ਗਈ। ਇਸ ਦੌਰਾਨ ਪੇਅ ਕਮਿਸ਼ਨ ਦਾ ਏਰੀਅਰ ਜਾਰੀ ਕਰਨਾ, ਪੁਰਾਈ ਪੈਨਸ਼ਨ ਬਹਾਲ ਕਰਾਉਣਾ, ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਵਾਉਣਾ, ਪ੍ਰੋਬੇਸ਼ਨ ਪੀਰੀਅਡ ਦਾ ਸਮਾਂ ਘਟਾਉਣਾ, ਸੈਂਟਰ ਪੈਟਰਨ ਤੇ ਕੀਤੀ ਜਾ ਰਹੀ ਭਰਤੀ ਨੂੰ ਰੱਦ ਕਰਨਾ, ਟਾਈਪ ਟੈਸਟ ਦੀ ਥਾਂ ਕੰਪਿਊਟਰ ਟ੍ਰੇਨਿੰਗ ਲਾਗੂ ਕਰਨਾ ਆਦਿ ਮੰਗਾਂ ਰੱਖੀਆਂ ਗਈਆਂ। ਜੇਕਰ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।