ਪੰਜਾਬ ਲੋਕ ਕਾਂਗਰਸ ਨੇ ਘੇਰੀ ਮਾਨ ਸਰਕਾਰ, ਕਿਹਾ... - Punjab Lok Congress Advises Bhagwant Mann Government
🎬 Watch Now: Feature Video
ਚੰਡੀਗੜ੍ਹ: ਪਿਛਲੀ ਸਰਕਾਰ ਸਮੇਂ ਪੰਜਾਬ ਵਿਧਾਨਸਭਾ ਵਿੱਚ ਕਥਿਤ ਭਰਤੀ ਘਪਲੇ ( Punjab Vidhan Sabha Recruitment Scam) ਦੇ ਸਵਾਲ ਉੱਠ ਰਹੇ ਹਨ ਅਤੇ ਇਸਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਜਾਂਚ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸ ਮੁੱਦੇ ਤੇ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਬਲੀਏਵਾਲ ਨੇ ਕਿਹਾ ਕਿ ਜੇਕਰ ਅਜਿਹਾ ਕੋਈ ਘਪਲਾ ਹੋਇਆ ਹੈ ਤਾਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਨੂੰ ਅਸਲ ਮੁੱਦਿਆਂ ਤੋਂ ਭੱਜਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਦੇ ਮੁੱਦੇ ਇਹ ਨਹੀਂ ਹਨ। ਬਲੀਏਵਾਲ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਨਹੀਂ ਆ ਰਹੀ ਹੈ ਜਿਸ ਕਰਕੇ ਸਰਕਾਰ ਨੂੰ ਪੰਜਾਬ ਦੇ ਮੁੱਦਿਆਂ ਉੱਪਰ ਧਿਆਨ ਦੇਣਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਨਹੀਂ ਚਾਹੀਦਾ। ਨਾਲ ਹੀ ਉਨ੍ਹਾਂ ਕਿਹਾ ਕਿ ਜੋ ਜਾਂਚ ਬਣਦੀ ਹੈ ਉਹ ਕਰਨੀ ਚਾਹੀਦੀ ਹੈ।