ਗੈਂਗਸਟਰ ਲੰਡਾ ਦੇ ਗਰੁੱਪ ਦਾ ਇਕ ਹੋਰ ਗੈਂਗਸਟਰ ਕਾਬੂ - ਗੈਂਗਸਟਰ ਲੰਡਾ ਦੇ ਗਰੁੱਪ ਦਾ ਇਕ ਹੋਰ ਗੈਂਗਸਟਰ ਕਾਬੂ
🎬 Watch Now: Feature Video
ਮੋਹਾਲੀ: ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਅਧਾਰਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਆਈ.ਐਸ.ਆਈ ਤੋਂ ਸਹਾਇਤਾ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨਾਂ ਬਾਅਦ ਹੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (Punjab Police State Special Operation Cell) ਨੇ ਖਰੜ ਤੋਂ ਇਸ ਗਿਰੋਹ ਦੇ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਨਮੋਲਦੀਪ ਸੋਨੀ ਵਾਸੀ ਹਰੀਕੇ ਪੱਤਣ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ 103 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।