ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ 5 ਦਿਨ ਦੀ ਹੜਤਾਲ ਦਾ ਐਲਾਨ - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ
🎬 Watch Now: Feature Video
ਮਾਨਸਾ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ Punjab State Ministerial Employees Union ਦੇ ਸੱਦੇ ਉੱਤੇ ਮਾਨਸਾ ਵਿੱਚ ਮਨਿਸਟੀਰੀਅਲ ਕਾਮਿਆਂ ਵੱਲੋਂ 10 ਤੋਂ 15 ਅਕਤੂਬਰ ਤੱਕ ਕਲਮਛੋੜ ਹੜਤਾਲ Ministerial Employees Union five day strike ਸ਼ੁਰੂ ਕੀਤੀ ਗਈ ਹੈ। ਅੱਜ ਸਮੂਹ ਕਾਮਿਆਂ ਨੇ ਡੀ.ਸੀ. ਦਫਤਰ ਵਿੱਚ ਕੰਮਕਾਜ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ ਸਾਡੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।