thumbnail

ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ ਜਾਰੀ

By

Published : Oct 14, 2022, 8:22 PM IST

ਰੋਪੜ ਦੇ ਰਣਜੀਤ ਸਿੰਘ ਬਾਗ ਵਿਖੇ ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ ਵੱਲੋਂ ਕਲਮਛੋੜ ਹੜਤਾਲ ਕੀਤੀ ਗਈ। ਇਨ੍ਹਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਪ੍ਰਤੀ ਜਿਹੜਾ ਰਵੱਈਆ ਹੈ ਸਹੀ ਨਹੀਂ ਹੈ ਤੇ ਨਕਾਰਾਤਮਕ ਰਵੱਈਆ ਅਪਣਾ ਕੇ ਬੈਠੀ ਹੋਈ ਹੈ। ਇਸ ਹੜਤਾਲ ਵਿੱਚ DC ਦਫ਼ਤਰ ਤਹਿਸੀਲਦਾਰ ਦਫਤਰ SDM ਦਫਤਰ ਦੇ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮੁੱਖ ਮੰਗਾਂ ਦੀ ਗੱਲ ਕੀਤੀ ਜਾਵੇ ਤਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ 01-01-2016 ਜੋ ਪੇਅ ਸਕੇਲ ਰਿਵਾਈਜ਼ ਹੋਏ ਹਨ। ਉਨ੍ਹਾਂ ਦੇ ਜੋ ਬਕਾਏ ਇਸ ਵਕਤ ਪੈਂਡਿੰਗ ਹਨ। ਉਨ੍ਹਾਂ ਨੂੰ ਰਿਲੀਜ਼ ਕੀਤਾ ਜਾਵੇ ਅਤੇ ਨਵੇਂ ਸਕੇਲ ਜੋ ਸਰਕਾਰ ਨੇ ਜਾਰੀ ਕੀਤੇ ਹਨ ਉਸ ਵਿੱਚ 10 ਪ੍ਰਸੈਂਟ ਜੋ ਡੀਏ ਬਚਦਾ ਹੈ। ਉਹ ਦੀਵਾਲੀ ਤੋਂ ਪਹਿਲਾਂ ਜਾਰੀ ਕੀਤਾ ਜਾਵੇ ਜੋ ਮੁਲਾਜ਼ਮਾਂ ਨੂੰ ਹੁਣ ਤੱਕ ਨਹੀਂ ਮਿਲਿਆ ਹੈ ਅਤੇ ਜੋ ਕੱਚੇ ਮੁਲਾਜ਼ਮ ਹਨ। ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਹੁਣ ਤੱਕ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਆਊਟਸੋਰਸ ਉਤੇ ਚੱਲ ਰਹੇ ਮੁਲਾਜ਼ਮਾਂ ਨੂੰ ਉਨ੍ਹਾਂ ਬੰਦਿਆਂ ਨੂੰ ਵੀ ਪੱਕਾ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.