ਪੰਜਾਬ ਯੂਟੀ ਮੁਲਾਜ਼ਮ ਸੰਘਰਸ਼ ਕਮੇਟੀ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਭੁੱਖ ਹੜਤਾਲ - ਡੀਏ ਬਕਾਇਆ ਅਤੇ 14-14 ਸਾਲਾਂ ਤੋਂ ਕੰਮ ਕਰਨ ਵਾਲੇ ਕੱਚੇ ਮੁਲਾਜ਼ਮ
🎬 Watch Now: Feature Video
ਤਰਨ ਤਾਰਨ: ਪੰਜਾਬ ਯੂਟੀ ਮੁਲਾਜ਼ਮ ਸੰਘਰਸ਼ ਕਮੇਟੀ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਰਨਤਾਰਨ ਦੇ ਬੱਸ ਸਟੈਂਡ ਵਿੱਖੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਵਿੱਚ ਸਾਡੇ ਡੀਏ ਬਕਾਇਆ ਅਤੇ 14-14 ਸਾਲਾਂ ਤੋਂ ਕੰਮ ਕਰਨ ਵਾਲੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਹਿੱਤਾਂ ਲਈ ਖੋਲ੍ਹੇ ਗਏ ਸਰਕਾਰੀ ਅਦਾਰਿਆਂ ਨੂੰ ਵੇਚਣ 'ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀ ਆਪਣੀਆਂ ਮੰਗਾਂ ਲਈ ਭੁੱਖ ਹੜਤਾਲ 'ਤੇ ਬੈਠੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣੀਆਂ ਗ੍ਰਿਫ਼ਤਾਰੀਆਂ ਦੇ ਕੇ ਜੇਲ ਭਰੋ ਅੰਦੋਲਨ ਵਾਲਾ ਸੰਘਰਸ਼ ਵੀ ਸ਼ੁਰੂ ਕਰਨਗੇ।