ਗੋਇੰਦਵਾਲ ਸਾਹਿਬ ਪਹੁੰਚੇ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ - Goindwal Sahib tarn taran
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16389263-22-16389263-1663326257448.jpg)
ਤਰਨਤਾਰਨ ਦੇ ਹਲਕਾ ਗੋਇੰਦਵਾਲ ਸਾਹਿਬ ਵਿਖੇ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਬਣਨ ਤੋਂ ਬਾਅਦ ਗੁਰਦੇਵ ਸਿੰਘ ਲਾਖਣਾ ਪਹੁੰਚੇ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲਾਖਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ-ਸਤਿਕਾਰ ਦਿੱਤਾ ਜਾਂਦਾ ਹੈ ਅਤੇ ਉਹਨਾਂ ਦੂਜੀਆਂ ਪਾਰਟੀਆਂ ਵੱਲੋਂ ਆਪਣੇ ਹੀ ਚਹੇਤਿਆਂ ਅਤੇ ਰਿਸ਼ਤੇਦਾਰਾਂ ਵਿੱਚ ਅਹੁਦੇ ਦਿੱਤੇ ਜਾਂਦੇ ਰਹੇ ਹਨ, ਪਰ ਆਮ ਆਦਮੀ ਪਾਰਟੀ ਵੱਲੋਂ ਆਪਣੇ ਮਿਹਨਤੀ ਵਰਕਰਾਂ ਨੂੰ ਨਿਵਾਜਿਆ ਜਾਂਦਾ ਹੈ।