ਪੰਜਾਬ ਮਹਿਲਾ ਕਮੀਸ਼ਨ ਦੀ ਚੇਅਰਪਰਸਨ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ - ਪਰਿਵਾਰ ਦੇ ਨਾਲ ਦੁੱਖ ਸਾਂਝਾ
🎬 Watch Now: Feature Video
ਮਾਨਸਾ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਿੰਡ ਮੂਸਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਨਾਲ ਹੀ ਉਨ੍ਹਾਂ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਮਨੀਸ਼ਾ ਗੁਲਾਟੀ ਜੋ ਘਟਨਾ ਵਾਪਰੀ ਹੈ ਬਹੁਤ ਮਾੜੀ ਹੈ ਉਸ ਕੋਲ ਸ਼ਬਦ ਨਹੀਂ ਹਨ। ਉਹਨਾਂ ਕਿਹਾ ਕਿ ਫੋਨ ਤੇ ਸਿੱਧੂ ਮੂਸੇਵਾਲਾ ਨੇ ਕਿਹਾ ਮੈਡਮ ਜੀ ਮੈਂ ਤੁਹਾਡਾ ਫੈਨ ਹਾਂ ਅਤੇ ਮੇਰਾ ਪਰਿਵਾਰ ਤੁਹਾਨੂੰ ਮਿਲਣਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਬਹੁਤ ਦੁਖਦ ਹੈ ਮਾਵਾਂ ਲਈ ਦੁੱਖ ਸਹਿਣ ਕਰਨਾ। ਕਿਉਂਕਿ ਪੂਰੇ ਪੰਜਾਬ ਦੀਆਂ ਮਾਵਾਂ ਦੀਆਂ ਅੱਖਾਂ ਨੂੰ ਹੰਝੂ ਦੇ ਕੇ ਉਹ ਚਲੇ ਗਏ ਹਨ। ਉਹਨਾਂ ਕਿਹਾ ਕਿ ਮੈਂ ਵੀ ਇੱਕ ਮਾਂ ਹਾਂ ਅਤੇ ਬਹੁਤ ਮੁਸ਼ਕਲ ਨਾਲ ਆਈ ਹਾਂ ਉਹਨਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ।