ਰੇਲਵੇ ਸਟੇਸ਼ਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
🎬 Watch Now: Feature Video
ਅੰਮ੍ਰਿਤਸਰ ਪੁਲਿਸ ਸਟੇਸ਼ਨ ਰੇਲਵੇ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, ਇਹ ਗਿਰੋਹ ਅੰਮ੍ਰਿਤਸਰ ਸਟੇਸ਼ਨ ਦੇ ਰੇਲਵੇ ਟ੍ਰੈਕ 'ਤੇ ਬੈਠਦਾ ਸੀ, ਜ਼ਿਆਦਾਤਰ ਇਹ ਮੁਸਾਫਰ ਹੀ ਹੁੰਦੇ ਸਨ ਜੋ ਰੇਲਗੱਡੀ ਤੋਂ ਹੇਠਾਂ ਉਤਰਦੇ ਸੀ ਅਤੇ ਰਾਤ ਦੇ ਸਮੇਂ ਇਕੱਲੇ ਹੀ ਸਟੇਸ਼ਨ ਤੋਂ ਬਾਹਰ ਆਉਂਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਇੱਕ ਖਿਡੌਣਾ ਪਿਸਤੌਲ ਅਤੇ ਚਾਕੂ ਬਰਾਮਦ ਹੋਇਆ ਹੈ। ਜਿਸ ਦੇ ਆਧਾਰ 'ਤੇ ਉਹ ਸਵਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪੁਲਿਸ ਨੇ ਦੱਸਿਆ ਚੋਰੀ ਕੀਤੇ 4 ਮੋਬਾਈਲ ਫੋਨ ਵੀ ਪੁਲਿਸ ਵੱਲੋਂ ਕਾਬੂ ਕਰ ਲਏ ਗਏ ਹਨ ਅਤੇ ਦੱਸਿਆ ਗਿਆ ਹੈ ਕਿ ਕਈ ਵਾਰ ਚੱਲਦੀ ਰੇਲਗੱਡੀ ਤੋਂ ਖੋਹ ਕੇ ਰੇਲ ਗੱਡੀ ਤੋਂ ਛਾਲ ਮਾਰ ਦਿੰਦੇ ਸੀ। ਤਿੰਨਾਂ ਵਿੱਚੋਂ ਦੋ ਵਿਅਕਤੀ ਪੰਜਾਬ ਤੋਂ ਬਾਹਰ ਦੇ ਹਨ। ਜਦਕਿ ਇੱਕ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਇਹ ਤਿੰਨੋਂ ਲੰਬੇ ਸਮੇਂ ਤੋਂ ਅੰਮ੍ਰਿਤਸਰ ਵਿੱਚ ਰਹਿ ਰਹੇ ਸੀ ਅਤੇ ਬੀਤੇ ਦਿਨ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜ਼ਿਕਰਯੋਗ ਹੈ ਕਿ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।