ਮੀਂਹ ਦੇ ਪਾਣੀ ਨਾਲ ਭਰਿਆ ਸਕੂਲ, ਸੱਪ ਦਿਖਾਈ ਦਿੱਤੇ ਤੈਰਦੇ, ਬੱਚਿਆਂ ’ਚ ਸਹਿਮ ਦਾ ਮਾਹੌਲ ! - he government school of Sangrur
🎬 Watch Now: Feature Video
ਸੰਗਰੂਰ: ਜ਼ਿਲ੍ਹੇ ਦੇ ਪਿੰਡ ਡੂਡੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮੀਂਹ ਦਾ ਪਾਣੀ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਸਾਰਾ ਸਕੂਲ ਜਲਥਲ ਹੋ ਗਿਆ ਹੈ। ਸਕੂਲ ਦੇ ਖੇਡ ਮੈਦਾਨ ਦੀ ਗੱਲ ਕਰੀਏ ਤਾਂ ਸਕੂਲ ਦੇ ਕਮਰੇ ਪਾਣੀ ਨਾਲ ਪੂਰੀ ਤਰ੍ਹਾਂ ਭਰ ਗਏ ਹਨ। ਪੂਰੇ ਸਕੂਲ ਵਿੱਚ ਪਾਣੀ ਆਉਣ ਤੋਂ ਬਾਅਦ ਪਾਣੀ ਦੇ ਵਿੱਚ ਜ਼ਹਿਰੀਲੇ ਸੱਪ ਵੀ ਦਿਖਾਈ ਦਿੱਤੇ। ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਦੱਸਿਆ ਕਿ ਪਾਣੀ ਆਉਣ ਨਾਲ ਉਨ੍ਹਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮਸਲੇ ਦੇ ਹੱਲ ਦੀ ਮੰਗ ਵੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਸਕੂਲ ਵਿੱਚ ਪੜ੍ਹਾਵਉਣ ਵਾਲੇ ਅਧਿਆਪਕਾਂ ਨੇ ਵੀ ਕਿਹਾ ਕਿ ਪਾਣੀ ਆਉਣ ਕਾਰਨ ਬੱਚਿਆਂ ਨੂੰ ਸਕੂਲ ਵਿੱਚੋਂ ਛੁੱਟੀ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਸਰਕਾਰ ਤੋਂ ਇਸ ਸਮੱਸਿਆ ਤੋਂ ਨਿਯਾਤ ਦਿਵਾਉਣ ਦੀ ਮੰਗ ਕੀਤੀ ਹੈ।