ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਦਾ ਮਾਮਲਾ: ਰਾਜ ਕੁਮਾਰ ਵੇਰਕਾ ਨੇ ਇਮਰਾਨ ਖ਼ਾਨ ਨੂੰ ਦਿੱਤੀ ਧਮਕੀ
🎬 Watch Now: Feature Video
ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਬਾਹਰ ਕੁਝ ਲੋਕਾਂ ਵੱਲੋਂ ਸਿੱਖਾਂ ਵਿਰੁੱਧ ਨਫਰਤੀ ਬਿਆਨਬਾਜ਼ੀ ਕਰਨ ਅਤੇ ਗੁਰਦੁਆਰਾ ਸਾਹਿਬ ’ਤੇ ਪਥਰਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਦੀ ਫੌਜ ਕਦੇ ਵੀ ਮਸੂਮਾਂ ਦੇ ਉਪਰ ਹਮਲੇ ਨਹੀ ਕਰਦੀ, ਤੁਸੀ ਮਸੂਮਾਂ ਦੇ ਉਪਰ ਹਮਲੇ ਕਰ ਰਹੇ ਹੋ, ਇਹ ਕਦੇ ਬਰਦਾਸ਼ਤ ਨਹੀ ਹੋਵੇਗਾ। ਇਸ ਦੇ ਨਾਲ ਉਨ੍ਹਾਂ ਨੇ ਸਿੱਧੇ ਤੌਰ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਧਮਕੀ ਦਿੱਤੀ। ਦੱਸ ਦੇਈਏ ਕਿ ਬੀਤੇ ਦਿਨ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੇ ਬਾਹਰ ਕੁਝ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਦੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਸਾਹਿਬ 'ਤੇ ਪਥਰਾਅ ਵੀ ਕੀਤਾ। ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂਅ ਵੀ ਬਦਲ ਦੇਣਗੇ। ਧਰਨਕਾਰੀ ਉਸ ਮੁਸਲਿਮ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹਨ, ਜਿਨ੍ਹਾਂ 'ਤੇ ਸਿੱਖ ਕੁੜੀ ਜਗਜੀਤ ਕੌਰ ਨੂੰ ਅਗਵਾ ਕਰਨ 'ਤੇ ਜਬਰੀ ਨਿਕਾਹ ਕਰਕੇ ਧਰਮ ਤਬਦੀਲ ਕਰਨ ਦਾ ਦੋਸ਼ ਹੈ।
TAGGED:
ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ