ਜੇਲ੍ਹ ’ਚ ਬੰਦ ਭਰਾਵਾਂ ਨੂੰ ਭੈਣਾਂ ਨੇ ਨਮ ਅੱਖਾਂ ਨਾਲ ਬੰਨ੍ਹੀਆਂ ਰੱਖੜੀਆਂ - Raksha Bandhan celebrated in Rupnagar Jail
🎬 Watch Now: Feature Video
ਰੋਪੜ ਜੇਲ੍ਹ ’ਚ ਮਰੂਪਨਗਰ: ਜ਼ਿਲ੍ਹੇ ਦੀ ਜੇਲ੍ਹ ’ਚ ਪਵਿੱਤਰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਜੇਲ੍ਹ ਚ ਬੰਦ ਭਰਾਵਾਂ ਨੂੰ ਭੈਣਾਂ ਵੱਲੋਂ ਰੱਖੜੀ ਬੰਨ੍ਹੀ ਗਈ। ਇਸ ਮੌਕੇ ਜੇਲ੍ਹ ਵਿਚ ਬੰਦ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਆਈਆਂ ਭੈਣਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਕਿ ਇਸ ਪਵਿੱਤਰ ਮੌਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਇਜਾਜ਼ਤ ਦਿੱਤੀ ਗਈ ਹੈ ਕਿ ਉਹ ਆਪਣੇ ਭਰਾਵਾਂ ਦੇ ਰੱਖੜੀਆਂ ਬੰਨ੍ਹ ਸਕਣ। ਦੂਜੇ ਪਾਸੇ ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਦੇ ਮੌਕੇ ਉੱਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਮਿਠਾਈ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਭੈਣਾਂ ਇਸ ਤਿਉਹਾਰ ਨੂੰ ਸੁਚੱਜੇ ਤਰੀਕੇ ਨਾਲ ਮਨਾ ਸਕਣ। ਨਾਇਆ ਰੱਖੜੀ ਦਾ ਤਿਉਹਾਰ