ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਬਾਹਰ ਕੱਚੇ ਮੁਲਾਜ਼ਮਾਂ ਦਾ ਧਰਨਾ - PRTC
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੀ.ਆਰ.ਟੀ.ਸੀ, (PRTC) ਪਨਸਪ ਅਤੇ ਪੰਜਾਬ ਰੋਡਵੇਜ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਤੋਂ 100 ਮੀਟਰ ਦੂਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਡਰਾਈਵਰ, ਕੰਡਕਟਰ ਅਤੇ ਵਰਕਸ਼ਾਪ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਰੈਗੂਲਰ ਹੋਣ ਦੀ ਮੰਗ ਕਰ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ 2007 ਤੋਂ ਇਨ੍ਹਾਂ ਵਿਭਾਗ ‘ਚ ਭਰਤੀ ਹੋਏ ਸਨ, ਪਰ 14 ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕਿਸੇ ਵੀ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਧਰਨਾਕਾਰੀਆਂ ਦੇ ਪ੍ਰਧਾਨ ਕਮਲੇਸ਼ ਕੁਮਾਰ ਨੇ ਦੱਸਿਆ, ਕਿ 2007 ਤੋਂ ਇਨ੍ਹਾਂ ਡਿਪੋ ਵਿੱਚ 9000 ਦੇ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ।