ਦੁਸਹਿਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧਕ ਕਮੇਟੀਆਂ ਨਾਲ ਸੁਰੱਖਿਆ ਦੇ ਮੱਦੇਨਜ਼ਰ ਬੈਠਕਾਂ ਜਾਰੀ
🎬 Watch Now: Feature Video
ਬਠਿੰਡਾ: ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧਕ ਕਮੇਟੀਆਂ ਨਾਲ ਸੁਰੱਖਿਆ ਦੇ ਮੱਦੇਨਜ਼ਰ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਅੱਜ ਦੁਸ਼ਹਿਰਾ ਮਨਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨਾਲ ਬੈਠਕਾਂ ਕਰ ਉਨ੍ਹਾਂ ਤੋਂ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਗਈ। ਨੈਬ ਤਹਿਸੀਲਦਾਰ ਬਠਿੰਡਾ ਨੇ ਦੱਸਿਆ ਕਿ ਦੁਸਹਿਰੇ ਮਨਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਲਈ ਵਿਸ਼ੇਸ਼ ਸਥਾਨ ਉਪਲੱਬਧ ਕਰਵਾਉਣ ਅਤੇ ਆਬਾਦੀ ਤੋਂ ਦੂਰ ਪੁਤਲੇ ਲਗਾਉਣ ਦੀ ਤਾਕੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਸਮਾਗਮ ਦੇ ਨੇੜੇ ਪਾਰਕਿੰਗ ਅਤੇ ਹੋਰ ਮੁੱਢਲੀਆਂ ਸਹੂਲਤਾਂ ਸਬੰਧੀ ਵੀ ਪ੍ਰਬੰਧਕ ਕਮੇਟੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਐੱਸਐੱਸਡੀ ਸਕੂਲ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁਸਹਿਰੇ ਨੂੰ ਲੈ ਕੇ ਵੱਡੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਰਾਵਣ ਮੇਘਨਾਥ ਦੇ ਪੁਤਲੇ ਤਿਆਰ ਕੀਤੇ ਜਾ ਰਹੇ ਹਨ। ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਰਾਜਨ ਗਰਗ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਐੱਸਐੱਸਡੀ ਸਕੂਲ ਵਿਚ ਇਸ ਵਾਰ ਵੀ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਸਮੇਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਦਾ ਪ੍ਰਤੀਕ ਦੁਸਹਿਰੇ ਨੂੰ ਵੇਖਣ ਲਈ ਜ਼ਰੂਰ ਪਹੁੰਚਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂ ਕਰਵਾਉਣ।