ਤਰਨਤਾਰਨ ’ਚ ਰੇਹੜੀ ਵਾਲਿਆਂ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ - ਜੁਗਾੜੂ ਰੇਹੜੀਆਂ ਤੁਰੰਤ ਬੰਦ ਕਰਨ
🎬 Watch Now: Feature Video
ਤਰਨਤਾਰਨ: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਬਠਿੰਡਾ ’ਚ ਪੰਜਾਬ ਪੁਲਿਸ ਵੱਲੋਂ ਜੁਗਾੜੂ ਰੇਹੜੀਆਂ ਤੁਰੰਤ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਤੋਂ ਬਾਅਦ ਮੋਟਰਸਾਈਕਲ ਰੇਹੜੀ ਵਾਲਿਆਂ ਨੇ ਤਰਨਤਾਰਨ ਵਿਖੇ ਇੱਕਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਰੇਹੜੀ ਵਾਲਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਤਾਂ ਕਹਿੰਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਪਰ ਰੁਜ਼ਗਾਰ ਤਾਂ ਕੀ ਦੇਣਾ ਸੀ ਉਨ੍ਹਾਂ ਦੀ ਰੋਜ਼ੀ ਰੋਟੀ ਵੀ ਬੰਦ ਕਰਨ ਤੇ ਪੰਜਾਬ ਸਰਕਾਰ ਤੁਲੀ ਹੋਈ ਹੈ। ਰੇਹੜੀ ਵਾਲਿਆਂ ਨੇ ਇਹ ਵੀ ਕਿਹਾ ਕਿ ਜੇ ਪੰਜਾਬ ਸਰਕਾਰ ਆਪਣਾ ਫੁਰਮਾਨ ਵਾਪਸ ਨਾ ਲਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।