ਪੰਜਾਬ ਆਪ ਸਰਕਾਰ ਦੇ ਛੇ ਮਹੀਨਿਆਂ ਦੀ ਕਾਰਗੁਜ਼ਾਰੀ, ਮਾਨਸਾ ਵਾਸੀਆਂ ਦੀ ਜਾਣੋ ਰਾਇ - ਮਜ਼ਦੂਰ ਆਗੂ
🎬 Watch Now: Feature Video
ਮਾਨਸਾ: ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਛੇ ਮਹੀਨੇ ਦਾ ਸਮਾਂ ਹੋ ਗਿਆ ਹੈ ਅਤੇ ਇਸ ਨੂੰ ਲੈ ਕੇ ਲੋਕ ਸਰਕਾਰ ਦੀ ਇਸ ਕਾਰਗੁਜ਼ਾਰੀ ਨੂੰ ਕਿਵੇਂ ਦੇਖਦੇ ਹਨ, ਇਸ ਸੰਬੰਧੀ ਮਾਨਸਾ ਸ਼ਹਿਰ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਸਰਕਾਰ ਪੂਰਾ ਕਰ ਰਹੀ ਹੈ। ਮਜ਼ਦੂਰ ਆਗੂ ਕਰਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਜ਼ਰੂਰ ਪਾਈ ਗਈ ਹੈ। ਕਈ ਲੋਕਾਂ ਦੀ ਕਹਿਣਾ ਰਿਹਾ ਕਿ ਸਰਕਾਰ ਵੱਲੋਂ ਮਜ਼ਦੂਰਾਂ ਦੇ ਹੱਕਾਂ ਦੀ ਕੋਈ ਵੀ ਗੱਲ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂਆਂ ਨੇ ਵੀ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਠੱਲ੍ਹ ਪਾਉਣ ਦੇ ਵਿੱਚ ਕਿਤੇ ਨਾ ਕਿਤੇ ਸਫ਼ਲ ਦਿਖਾਈ ਦੇ ਰਹੀ ਹੈ, ਪਰ ਦੂਸਰੇ ਪਾਸੇ ਕਿਸਾਨ ਦੇ ਖ਼ਰਾਬ ਹੋਏ ਨਰਮੇ ਦਾ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਵਿਦਿਆਰਥੀਆਂ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਿੱਖਿਆ ਦਾ ਢਾਂਚਾ ਅਜੇ ਤੱਕ ਸਰਕਾਰ ਤੋਂ ਠੀਕ ਨਹੀਂ ਹੋਇਆ।