ਛੋਟੀਆਂ ਬੱਚਤਾਂ ਮਹਿਕਮੇ 'ਚੋਂ ਰਿਟਾਇਰ ਡਿਪਟੀ ਡਾਇਰੈਕਟਰ ਆਪ 'ਚ ਹੋਏ ਸ਼ਾਮਲ - ਗੁਰਦਾਸਪੁਰ
🎬 Watch Now: Feature Video
ਗੁਰਦਾਸਪੁਰ: ਛੋਟੀਆਂ ਬੱਚਤਾਂ ਮਹਿਕਮੇ ਵਿੱਚੋਂ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਰਿਟਾਇਰ ਹੋ ਕੇ ਆਏ ਸ਼ਮਸ਼ੇਰ ਸਿੰਘ ਨੇ ਅੰਮ੍ਰਿਤਸਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਇਸ ਉਪਰੰਤ ਦੀਨਾਨਗਰ ਵਿੱਚ ਪ੍ਰੈੱਸ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਪੰਜਾਬ ਪ੍ਰਧਾਨ ਲਾਲ ਚੰਦ ਕਟਾਰੂ ਚੱਕ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਉਨ੍ਹਾਂ ਨੇ ਸ਼ਮਸ਼ੇਰ ਸਿੰਘ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ।