ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵੱਲੋਂ ਦੂਸਰੇ ਦਿਨ ਵੀ ਰੋਡ ਜਾਮ - ਜ਼ਿਲ੍ਹਾ ਪ੍ਰੀਸ਼ਦ ਮਾਨਸਾ
🎬 Watch Now: Feature Video
ਮਾਨਸਾ: ਜ਼ਿਲ੍ਹਾ ਪ੍ਰੀਸ਼ਦ ਵੱਲੋਂ ਦੂਸਰੇ ਦਿਨ ਵੀ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਜਾਰੀ ਹੈ। ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਸਾਹਮਣੇ ਤਿੰਨਕੋਨੀ ਚੌਂਕ ਵਿੱਚ ਰੋਡ ਜਾਮ ਕਰਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦਾ ਕਾਰਵਾਈ ਰਜਿਸਟਰ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਮੋਫਰ ਅਤੇ ਜ਼ਿਲਾ ਪ੍ਰੀਸ਼ਦ ਮੈਂਬਰ ਸ਼ਿੰਦਰਪਾਲ ‘ਚ ਘਿਰੀਆਂ ਨੇ ਕਿਹਾ ਕਿ ਬੀਤੇ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਰੱਖੀ ਗਈ ਸੀ। ਜਿਸ ਦੇ ਵਿਚ ਮੈਂਬਰ ਸਾਰੇ ਮੌਜੂਦ ਸਨ, ਪਰ ਮੀਟਿੰਗ ਦੇ ਵਿੱਚ ਅਧਿਕਾਰੀ ਮੌਜੂਦ ਨਹੀਂ ਹੋਏ ਅਤੇ ਕਾਰਵਾਈ ਰਜਿਸਟਰ ਲੈ ਕੇ ਫ਼ਰਾਰ ਹੋ ਗਏ।