thumbnail

By

Published : Jan 16, 2020, 12:26 PM IST

ETV Bharat / Videos

ਸੜਕ ਸੁਰੱਖਿਆ ਮੁਹਿੰਮ ਤਹਿਤ ਸੀਜੀਸੀ ਲਾਂਡਰਾਂ 'ਚ ਕਰਵਾਇਆ ਗਿਆ ਸੂਬਾ ਪੱਧਰੀ ਸਮਾਗਮ

ਸੜਕ ਸੁਰੱਖਿਆ ਮੁਹਿੰਮ ਦੇ ਤਹਿਤ ਵੀਰਵਾਰ ਨੂੰ ਮੋਹਾਲੀ ਦੇ ਸੀ.ਜੀ.ਸੀ ਲਾਂਡਰਾਂ ਗਰੁੱਪ ਆਫ਼ ਕਾਲਜ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਪੰਜਾਬ ਦੇ ਏਡੀਜੀਪੀ ਟ੍ਰੈਫਿਕ ਡਾ. ਸ਼ਰਦ ਸੱਤਿਆ ਚੌਹਾਨ ਨੇ ਕਿਹਾ ਕਿ ਹਾਦਸਿਆਂ ਨੂੰ ਘੱਟ ਕਰਨ ਲਈ ਲੋਕਾਂ ਨੂੰ ਮਾਨਸਿਕ ਸੋਚ ਬਦਲਣ ਦੀ ਲੋੜ ਹੈ ਅੱਜ ਲੋੜ ਹੈ ਸੜਕ ਸੁਰੱਖਿਆ ਦੇ ਮੁੱਦੇ ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੀ ਤਾਂ ਜੋ ਸੜਕੀ ਹਾਦਸਿਆਂ ਦੀ ਗਿਣਤੀ ਵਿੱਚ ਕਮੀ ਆ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸੜਕੀ ਹਾਦਸੇ ਘਟਾਉਣ ਲਈ ਅਜੋਕੇ ਦੌਰ ਵਿੱਚ ਬਹੁਤ ਜਰੂਰੀ ਹੋ ਜਾਂਦਾ ਕਿ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਸ ਵਿਸ਼ੇ ਨੂੰ ਇੱਕ ਲੋਕ ਲਹਿਰ ਬਣਾਉਣ ਦੀ ਆਮ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 27 ਵਰ੍ਹਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਹਿਸ਼ਤਗਰਦ ਜਿੰਨ੍ਹੀਆਂ ਜਾਨਾਂ ਗਈਆਂ, ਉਸ ਤੋਂ ਤਿੰਨ ਗੁਣਾ ਜ਼ਿਆਦਾ ਜਾਨਾਂ ਸੜਕ ਹਾਦਸਿਆਂ ਵਿੱਚ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਰ ਨਾ ਦਿਖਾਓ ਸਿਰਫ ਅੰਕੜੇ ਦਿਖਾਓ ਉਹ ਨਿਯਮਾਂ ਦੀ ਪਾਲਣ ਆਪਣੇ ਆਪ ਕਰਨ ਲੱਗ ਜਾਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.