ਮੈਨੇਜਮੇਂਟ ਦੇ ਅੜੀਅਲ ਰਵੱਈਏ ਖ਼ਿਲਾਫ਼ ਹੜਤਾਲ ‘ਤੇ ਰੋਡਵੇਜ ਦੇ ਕੱਚੇ ਕਰਮਚਾਰੀ - ਰੋਡਵੇਜ ਦੇ ਕੱਚੇ ਕਰਮਚਾਰੀ
🎬 Watch Now: Feature Video
ਮਾਨਸਾ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਸੰਘਰਸ਼ ਕਰ ਰਹੇ PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀ (Raw employees of PRTC, Punbus and Punjab Roadways) ਇੱਕ ਵਾਰ ਫਿਰ ਤੋਂ ਹੜਤਾਲ ‘ਤੇ ਚਲੇ ਗਏ ਹਨ। ਬੁਢਲਾਡਾ ਡਿਪੋ ਵਿੱਚ ਕਰਮਚਾਰੀਆਂ ਨੇ ਮੈਨੇਜਮੇਂਟ ਦੇ ਅੜੀਅਲ ਰਵੱਈਏ ਅਤੇ ਛੋਟੇ-ਛੋਟੇ ਮੁੱਦਿਆਂ ‘ਤੇ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਵਿਰੋਧ ਕਰਦਿਆਂ 12 ਵਜੇ ਤੋਂ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਪ੍ਰਦਰਸ਼ਨ (Demonstrations against the government and management) ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣ ਹੈ ਕਿ ਮੈਨੇਜਮੈਂਟ ਜਾਣ-ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ। ਜਿਸ ਨੂੰ ਕਿਸੇ ਕੀਮਤ ‘ਤੇ ਬਰਦਾਸ਼ ਨਹੀਂ ਕੀਤਾ ਜਾਵੇਗਾ।