ਬੇਖੌਫ ਲੁਟੇਰਿਆਂ ਨੇ ਤਿੰਨ ਦੁਕਾਨਾਂ ਨੂੰ ਬਣਾਇਆ ਸ਼ਿਕਾਰ, ਲੱਖਾਂ ਦੀ ਕੀਤੀ ਲੁੱਟ - robbers looted lakhs from three shops
🎬 Watch Now: Feature Video
ਅੰਮ੍ਰਿਤਸਰ ਦੇ ਕੱਟੜਾ ਘਨਈਆ ਮਾਰਕੀਟ ਦੇ ਵਿੱਚ ਬੀਤੀ ਦੇਰ ਰਾਤ ਲੁਟੇਰਿਆਂ ਵੱਲੋਂ ਤਿੰਨ ਦੁਕਾਨਾਂ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ। ਮਾਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਲੁਟੇਰੇ ਤਿੰਨੋਂ ਦੁਕਾਨਾਂ ਵਿੱਚੋਂ ਲੱਖਾਂ ਦੀ ਚੋਰੀ ਕਰਕੇ ਫਰਾਰ ਹੋ ਗਏ ਹਨ। ਫਿਲਹਾਲ ਦੁਕਾਨ ਮਾਲਕਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਵਿੱਚ ਇਹ ਨੌਜਵਾਨ ਦਿਖਾਈ ਦੇ ਰਹੇ ਹਨ ਅਤੇ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।