ਪੁਲਿਸ ਮੁਲਾਜ਼ਮਾਂ ਨਾਲ ਲੁੱਟ ਕਰ ਵਾਲੇ ਲੁਟੇਰੇ ਕਾਬੂ - Robbery of 3 policemen
🎬 Watch Now: Feature Video
ਗੜ੍ਹਸ਼ੰਕਰ ਵਿੱਚ ਪੁਲਿਸ ਨੇ ਆਸ-ਪਾਸ ਦੇ ਇਲਾਕਿਆਂ ਵਿੱਚ 34 ਲੁੱਟ-ਖੋਹ (34 incidents of looting ) ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ, 3 ਮੋਟਰਸਾਈਕਲ, 2 ਐਕਟਿਵਾ, 3500 ਰੁਪਏ ਨਗਦੀ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ (Arrested with sharp weapons) ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਿਕ ਲੁਟੇਰਿਆਂ ਨੇ ਗੜ੍ਹਸ਼ੰਕਰ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਲੋਕਾਂ ਦੇ ਨਾਲ-ਨਾਲ 3 ਪੁਲਿਸ ਮੁਲਾਜ਼ਮਾਂ ਦੀ ਵੀ ਲੁੱਟ (Robbery of 3 policemen ) ਕੀਤੀ ਸੀ। ਉਨ੍ਹਾਂ ਕਿਹਾ ਕਿ ਲੁਟੇਰਿਆਂ ਨੇ ਲੁੱਟ ਕਰਨ ਦੇ ਨਾਲ-ਨਾਲ ਪੁਲਿਸ ਮੁਲਜ਼ਮਾਂ ਦੀ ਕੁੱਟਮਾਰ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਲੁਟੇਰਿਆਂ ਦੇ ਬੇਖੌਫ਼ ਅੰਦਾਜ਼ ਕਰਕੇ ਹੀ ਇੰਨ੍ਹਾਂ ਨੂੰ ਕਾਬੂ ਕਰਨ ਲਈ ਸਪੈਸ਼ਲ ਟੀਮ ਗਠਿਤ ਕੀਤੀ ਗਈ ਸੀ।