ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੀ ਡਿੱਗੀ ਛੱਤ, 4 ਸਾਲਾਂ ਬੱਚੀ ਜ਼ਖਮੀ - ਜੈਤੋ ਵਿੱਚ ਮੀਂਹ
🎬 Watch Now: Feature Video
ਫਰੀਦਕੋਟ: ਜੈਤੋ ਵਿੱਚ ਮੀਂਹ ਨਾਲ ਭਾਵੇਂ ਲੋਕਾਂ ਨੂੰ ਹੁੰਮਸ ਅਤੇ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ,ਪਰ ਭਾਰੀ ਮੀਂਹ ਆਉਣ ਕਾਰਨ ਸ਼ਹਿਰ ਵਿੱਚ ਚਾਰੇ ਪਾਸੇ ਪਾਣੀ ਹੀ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਮੀਂਹ ਕਾਰਨ ਗਰੀਬ ਪਰਿਵਾਰ ਦੀ ਛੱਤ ਡਿੱਗ ਗਈ ਜਿਸ ਕਾਰਨ ਪਰਿਵਾਰ ਘਰੋਂ ਬੇਘਰ ਹੋ ਗਿਆ। ਦੱਸਿਆ ਜਾ ਰਿਹਾ ਹੈ ਭਾਰੀ ਮੀਂਹ ਆਉਣ ਕਾਰਨ ਰੇਗਰ ਮੁਹੱਲਾ ਗਲ਼ੀ ਨੰਬਰ-1 ਵਿੱਚ ਘਰ ਛੱਡ ਡਿੱਗ ਪਈ ਜਿਸ ਕਾਰਨ ਕਰੀਬ 4 ਸਾਲਾਂ ਬੱਚਾ ਗੰਭੀਰ ਜ਼ਖਮੀ ਹੋ ਗਿਆ, ਇਸ ਤੋਂ ਇਲਾਵਾ ਘਰ ਵਿੱਚ ਪਿਆ ਸਾਰਾ ਸਮਾਨ ਖ਼ਰਾਬ ਹੋ ਗਿਆ। ਇਸ ਮੌਕੇ ਲੋਕਾਂ ਅਤੇ ਪਰਿਵਾਰਿਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਬੱਚੇ ਦਾ ਇਲਾਜ ਕਰਵਾਇਆ ਜਾਵੇ ਅਤੇ ਘਰ ਦੀ ਛੱਤ ਦੀ ਮੁਰੰਮਤ ਕਰਾਉਣ ਲਈ ਮੁਆਵਜ਼ਾ ਦਿੱਤਾ ਜਾਵੇ।