ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਦੇ ਰਿਮਾਂਡ ਵਿੱਚ ਪੰਜ ਦਿਨ ਦਾ ਹੋਰ ਵਾਧਾ - 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ
🎬 Watch Now: Feature Video
ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਫ਼ਰਾਰ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਬਰਖਾਸਤ ਸੀਆਈਏ ਇੰਚਾਰਜ (The sacked CIA chief) ਪ੍ਰਿਤਪਾਲ ਸਿੰਘ ਦਾ ਮਾਨਸਾ ਪੁਲਿਸ ਨੂੰ 5 ਦਿਨ ਦਾ ਪੁਲਿਸ ਰਿਮਾਂਡ (Got 5 days police remand ) ਮਿਲਿਆ ਹੈ। 12 ਅਕਤੂਬਰ ਨੂੰ ਮੁੜ ਤੋਂ ਮੁਲਜ਼ਮ ਪ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਮੂਸੇਵਾਲਾ ਕਤਲ ਕਾਂਢ ਵਿੱਚ ਫੜ੍ਹੇ ਗਏ ਮੁਲਜ਼ਮ ਦੀਪਕ ਟੀਨੂੰ ਨੂੰ ਫਰਾਰ ਕਰਵਾਉਣ ਵਿੱਚ ਮੁਲਜ਼ਮ ਪ੍ਰਿਤਪਾਲ ਸਿੰਘ ਦਾ ਮੁੱਖ ਰੋਲ ਦੱਸਿਆ ਜਾ ਰਿਹਾ ਹੈ। ਮਾਨਸਾ ਪੁਲਿਸ ਦੇ ਮੁਲਾਜ਼ਮ ਦੀ ਇਸ ਹਰਕਤ ਤੋਂ ਬਾਅਦ ਮੂਸੇਵਾਲਾ ਦੇ ਮਾਪਿਆਂ ਨੇ ਵੀ ਮਾਨਸਾ ਪੁਲਿਸ ਤੋਂ ਯਕੀਨ ਉੱਠਣ ਦੀ ਗੱਲ ਕਹੀ ਸੀ।