ਸਫਾਈ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ, ਰੱਖੀਆਂ ਇਹ ਮੰਗਾਂ - ਸਰਹਿੰਦ ਵਿੱਚ ਸਫਾਈ ਸੇਵਕਾਂ ਦਾ ਧਰਨਾ
🎬 Watch Now: Feature Video
Sanitation workers protest in Sirhind ਸਫ਼ਾਈ ਕਰਮਚਾਰੀ ਅੰਦੋਲਨ ਵਲੋਂ 'ਸਟੌਪ ਕਿਲਿੰਗ ਅਸ' ਤਹਿਤ ਸਰਹਿੰਦ ਵਿਖੇ ਸਟੇਟ ਕਨਵੀਨਰ ਸੁਭਾਸ਼ ਦਿਸਾਵਰ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੁਭਾਸ਼ ਦਿਸਾਵਰ ਅਤੇ ਪਰਵੀਨ ਕੁਮਾਰ ਨੇ ਕਿਹਾ ਕਿ ਪੰਜਾਬ 'ਚ ਰੋਜ਼ਾਨਾ ਸੀਵਰੇਜ ਵਰਕਰ ਸੈਪਟਿਕ ਟੈਂਕ ਦੀ ਸਫ਼ਾਈ ਕਰਦਿਆਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਜਦੋਂ ਕਿ ਸੁਪਰੀਮ ਕੋਰਟ ਦੁਆਰਾ ਸੈਪਰਿਟ ਟੈਂਕ ਦੀ ਮੈਨੂਅਲੀ ਸਫ਼ਾਈ 'ਤੇ ਪਾਬੰਦੀ ਲਗਾਈ ਹੋਈ ਹੈ, ਪਰ ਫਿਰ ਵੀ ਕਥਿਤ ਸਰਕਾਰੀ ਅਦਾਰਿਆਂ ਸਮੇਤ, ਪ੍ਰਾਈਵੇਟ ਅਦਾਰਿਆਂ ਵਲੋਂ ਇਸ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਕਾਰਨ ਜਿਹੜੇ ਸੀਵਰੇਜ ਵਰਕਰਾਂ ਦੀ ਮੌਤ ਹੋਈ ਹੈ, ਉਨ੍ਹਾਂ 'ਤੇ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇ ਤੇ ਪਰਿਵਾਰ ਨੂੰ 10 ਲੱਖ ਰੁਪਏ ਬਣਦਾ ਮੁਆਵਜ਼ਾ ਦੇਣ ਦੇ ਨਾਲ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।