ਸੰਜੇ ਪੋਪਲੀ ਦੇ ਪੁੱਤ ਦੀ ਮੌਤ ਤੇ ਘਰ ’ਚੋਂ ਹੋਈ ਬਰਾਮਦਗੀ ਮਾਮਲੇ ’ਚ ਵਿਜੀਲੈਂਸ ਦਾ ਵੱਡਾ ਖੁਲਾਸਾ ! - Sanjay Popli son died
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15657484-981-15657484-1656168756828.jpg)
ਚੰਡੀਗੜ੍ਹ: ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤੇ ਹੋਏ ਆਈਏਐਸ ਅਫ਼ਸਰ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਤੋਂ ਬਾਅਦ ਹੁਣ ਵਿਜੀਲੈਂਸ ਨੇ ਆਪਣਾ ਪੱਖ ਰੱਖਿਆ ਹੈ। ਸੰਜੇ ਪੋਪਲੀ ਦੇ ਪਰਿਵਾਰ ਵੱਲੋਂ ਵਿਜੀਲੈਂਸ ਉਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਵਿਜੀਲੈਂਸ ਨੇ ਗੋਲੀ ਮਾਰ ਕੇ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਹੈ। ਵਿਜੀਲੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਘਟਨਾ ਸਾਡੇ ਵਾਪਸ ਆਉਣ ਤੋਂ ਬਾਅਦ ਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਰਿਕਵਰੀ ਕਰਕੇ ਵਾਪਸ ਆ ਗਏ ਸੀ, ਇਸ ਤੋਂ ਬਾਅਦ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਕਾਰਤਿਕ ਤੋਂ ਪੁੱਛਗਿੱਛ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਰਿਕਵਰੀ ਦੇ ਸਦਮੇ ਕਾਰਨ ਇਹ ਘਟਨਾ ਵਾਪਰੀ ਹੈ। ਵਿਜੀਲੈਂਸ ਦੇ ਅਧਿਕਾਰੀ ਨੇ ਕਿਹਾ ਕਿ ਸਾਡੀ ਹਾਜ਼ਰੀ ਵਿੱਚ ਗੋਲੀ ਨਹੀਂ ਚੱਲੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਨਾਲ ਚੰਡੀਗੜ੍ਹ ਪੁਲਿਸ ਦੇ ਸਬ ਇੰਸਪੈਕਟਰ ਪੱਧਰ ਦਾ ਅਫ਼ਸਰ ਵੀ ਨਾਲ ਸੀ।