ਦਫ਼ਤਰੀ ਕਾਮਿਆਂ ਤੇ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਮੁਜ਼ਾਹਰਾ
🎬 Watch Now: Feature Video
ਸ਼ਨਿੱਚਰਵਾਰ ਨੂੰ ਸਾਂਝੇ ਮੁਲਾਜ਼ਮ ਮੰਚ ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੈਲੀ ਕਰਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਰੈਲੀ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪਿੱਟ ਸਿਆਪਾ ਕਰਦੇ ਹੋਏ ਡਟ ਕੇ ਨਾਅਰੇਬਾਜ਼ੀ ਕੀਤੀ ਗਈ। ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਪ੍ਰਸ਼ਾਦ ਅਤੇ ਮੁਲਾਜਮ ਵਰਗ ਦੇ ਆਗੂ ਮਨੋਹਰ ਲਾਲ ਨੇ ਅਰਥੀ ਫੂਕ ਪਦਰਸ਼ਨ ਕਰਦੇ ਹੋਏ ਕਿਹਾ ਕਿ ਪੈ-ਕਮਿਸ਼ਨ ਲਾਗੂ ਕਰਨਾ, ਡੀ ਏ ਦੀਆਂ ਬਕਾਇਆ ਕਿਸ਼ਤਾਂ ਦੇਣਾ , ਠੇਕੇਦਾਰੀ ਸਿਸਟਮ ਬੰਦ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ ਆਦਿ ਮੁਲਾਜ਼ਮਾਂ ਦੀਆਂ ਮੰਗਾ ਨੂੰ ਪੂਰਾ ਕੀਤਾ ਜਾਵੇ।