ਰਵਿਦਾਸ ਮੰਦਿਰ ਮਾਮਲਾ: ਸੰਤ ਸਮਾਜ ਨੇ ਡੀਸੀ ਦਫ਼ਤਰ ਬਾਹਰ ਦਿੱਤਾ ਧਰਨਾ, ਵੇਖੋ ਵੀਡੀਓ

By

Published : Sep 2, 2019, 2:24 PM IST

thumbnail
ਰਵਿਦਾਸ ਮੰਦਿਰ ਢਾਏ ਜਾਣ ਦੇ ਮਾਮਲੇ ਨੂੰ ਲੈ ਕੇ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸੰਤ ਸਮਾਜ ਵੱਲੋਂ ਧਰਨਾ ਪ੍ਰਦਰਸ਼ਨ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ। ਦਿੱਲੀ ਦੇ ਤੁਗ਼ਲਕਾਬਾਦ ਵਿੱਚ ਜਦੋਂ ਤੋਂ ਗੁਰੂ ਰਵਿਦਾਸ ਦਾ ਮੰਦਿਰ ਢਾਇਆ ਗਿਆ ਹੈ, ਉਦੋਂ ਤੋਂ ਹੀ ਅਜਿਹੇ ਧਰਨੇ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਹੁੰਦੇ ਆ ਰਹੇ ਹਨ। ਸੋਮਵਾਰ ਨੂੰ ਸੰਤ ਸਮਾਜ ਵੱਲੋਂ ਭੁੱਖ ਹੜਤਾਲ 'ਤੇ ਬਹਿ ਕੇ ਜਲੰਧਰ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਨਹੀਂ ਬਣਾ ਦਿੰਦੀ ਉਦੋਂ ਤੱਕ ਉਹ ਇਸੇ ਤਰ੍ਹਾਂ ਸੜਕਾਂ ਉੱਤੇ ਧਰਨੇ ਪ੍ਰਦਰਸ਼ਨ ਕਰਦੇ ਰਹਿਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.