ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸਸਕਾਰ - ਭਿੱਖੀਵਿੰਡ ਵਿਖੇ ਸੁਖਪ੍ਰੀਤ ਕੌਰ ਦਾ ਹੋਇਆ ਸਸਕਾਰ
🎬 Watch Now: Feature Video
ਤਰਨਤਾਰਨ: ਪਾਕਿਸਤਾਨ ਦੇ ਲਾਹੌਰ ਦੀ ਕੋਟ ਲੱਖਪਤ ਜੇਲ੍ਹ ਵਿਚ ਸ਼ਹੀਦ ਹੋਏ ਭਾਰਤੀ ਕੈਦੀ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ Sarabjit Singh wife Sukhpreet Kaur ਦੀ ਐਕਸੀਡੈਂਟ ਦੌਰਾਨ ਮੌਤ ਹੋਈ ਸੀ। ਜਾਣਕਾਰੀ ਅਨੁਸਾਰ 49 ਸਾਲਾਂ ਸੁਖਪ੍ਰੀਤ ਕੌਰ ਆਪਣੀ ਲੜਕੀ ਨੂੰ ਮਿਲਣ ਲਈ ਆਪਣੇ ਗੁਆਂਢੀ ਮੁੱਖਾ ਸਿੰਘ ਨਾਲ ਮੋਟਰਸਾਈਕਲ ਤੇ ਬੈਠਕੇ ਅੰਮ੍ਰਿਤਸਰ ਜਾ ਰਹੀ ਸੀ, ਅੰਮ੍ਰਿਤਸਰ ਦੇ ਬਾਹਰਵਾਰ ਟੋਏ ਵਿਚ ਮੋਟਰਸਾਈਕਲ ਵੱਜਣ ਕਾਰਨ ਉਹ ਮੋਟਰਸਾਈਕਲ ਤੋਂ ਡਿੱਗ ਪਈ। ਜਿਸ ਕਾਰਨ ਉਸਦੇ ਸਿਰ ਵਿਚ ਸੱਟ ਲੱਗੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵਲੋਂ ਸੋਮਵਾਰ ਰਾਤ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਭਿੱਖੀਵਿੰਡ ਲਿਆਂਦੀ ਗਈ। ਜਿੱਥੇ ਅੱਜ ਮੰਗਲਵਾਰ ਨੂੰ ਉਨ੍ਹਾਂ ਦਾ Sarabjit Singh wife Sukhpreet Kaur was cremated ਅੰਤਿਮ ਸਸਕਾਰ ਕਰ ਦਿੱਤਾ Sukhpreet Kaur was cremated in Bhikhiwind ਗਿਆ।
Last Updated : Sep 13, 2022, 6:33 PM IST