ਸਰੰਪਚ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਖੁਦਕੁਸ਼ੀ ਨੋਟ 'ਚ ਵੱਡਾ ਖੁਲਾਸਾ ! - Sarpanch of village Salana Dulla Singh Wala
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਹਲਕਾ ਅਮਲੋਹ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਗੁਰੀ ਵੱਲੋਂ ਖੁਦ ਨੂੰ ਗੋਲੀ ਮਾਰਕੇ ਆਤਮ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਮ੍ਰਿਤਕ ਦੇ ਕੋਲੋਂ ਇੱਕ ਸੁਸਾਇਡ ਨੋਟ ਬਰਾਮਦ ਹੋਇਆ ਹੈ। ਇਸ ਖੁਦਕੁਸ਼ੀ ਨੋਟ ਵਿੱਚ ਅਮਲੋਹ ਦੇ ਇੱਕ ਕਾਂਗਰਸੀ ਆਗੂ ਹੈਪੀ ਸੂਦ ਤੇ ਪੰਚਾਇਤ ਸੈਕਟਰੀ ਗੁਰਪ੍ਰੀਤ ਸਿੰਘ ਦਾ ਨਾਮ ਸਾਹਮਣੇ ਆਇਆ ਹੈ। ਉਥੇ ਹੀ ਖੁਦਕੁਸ਼ੀ ਦੌਰਾਨ ਮ੍ਰਿਤਕ ਵਲੋਂ ਦੇਸੀ ਕੱਟੇ ਵਰਗੇ ਹਥਿਆਰ ਦਾ ਇਸਤੇਮਾਲ ਕੀਤਾ ਗਿਆ ਜੋ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਖੜੇ ਕਰਦਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 3 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਵਲੋਂ ਆਪਣੀ ਮੋਟਰ ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਮ੍ਰਿਤਕ ਗੁਰਪ੍ਰੀਤ ਸਿੰਘ ਸਰਪੰਚ ਹੈ, ਇਸ ਲਈ ਪਿੰਡ ਦੇ ਵਿਕਾਸ ਕਾਰਜਾਂ ਦੇ ਕੰਮ ਦੇ ਲੈਣ ਦੇਣ ਨੂੰ ਲੈ ਕੇ ਇਹਨਾਂ ’ਤੇ ਕੋਈ ਪ੍ਰੈਸ਼ਰ ਸੀ ਜਿਸ ਨੂੰ ਲੈਕੇ ਉਨ੍ਹਾਂ ਵਲੋਂ ਖੁਦਕੁਸ਼ੀ ਕੀਤੀ ਗਈ ਹੈ।