ਮੰਗਾਂ ਨੂੰ ਲੈ ਕੇ ਐਸਸੀ ਵਿੰਗ ਵੱਲੋਂ ਸੂਬਾ ਸਰਕਾਰ ਖਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ - ਤਲਵੰਡੀ ਸਾਬੋ
🎬 Watch Now: Feature Video
ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਵੱਲੋਂ ਦਲਿਤ ਪਰਿਵਾਰਾਂ ਦੇ ਹੱਕਾਂ ਦੇ ਲਈ ਪੰਜਾਬ ਸਰਕਾਰ ਦੇ ਖਿਲਾਫ਼ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਤਲਵੰਡੀ ਸਾਬੋ ਵਿੱਚ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ 'ਤੇ ਐਸਸੀ ਵਿੰਗ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵੋਟਾਂ ਦੇ ਸਮੇਂ ਦਲਿਤਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਉਹ ਵਾਅਦੇ ਕੈਪਟਨ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਨੇ ਕਿਹਾ ਸਾਡੀ ਇਹ ਮੰਗ ਹੈ ਕਿ ਕੈਪਟਨ ਸਰਕਾਰ ਆਪਣੇ ਵਾਅਦਿਆਂ ਨੂੰ ਜਲਦੀ ਪੂਰਾ ਕਰਨ।