ਸਕੂਲ ਫੀਸ ਮਾਮਲਾ: ਬੱਚਿਆਂ ਦੇ ਮਾਪਿਆਂ ਨੇ ਸਕੂਲ ਬਾਹਰ ਕੀਤਾ ਰੋਸ ਪ੍ਰਦਰਸ਼ਨ - ਪ੍ਰਿੰਸੀਪਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ
🎬 Watch Now: Feature Video
ਜਲੰਧਰ: ਫੀਸ ਮਾਮਲੇ ਨੂੰ ਲੈ ਕੇ ਸ਼ਹਿਰ ਦੇ ਸੀ.ਜੇ.ਐਸ. ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਦੇ ਪ੍ਰਿੰਸੀਪਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਫੀਸਾਂ ਨੂੰ ਲੈ ਕੇ ਉਨ੍ਹਾਂ 'ਤੇ ਕਾਫ਼ੀ ਦਬਾਅ ਬਣਾਇਆ ਜਾ ਰਿਹਾ ਹੈ। ਮਾਪਿਆਂ ਨੇ ਦੱਸਿਆ ਕਿ ਬੱਚਿਆਂ ਨੂੰ ਨਾ ਹੀ 1 ਮਹੀਨੇ ਤੋਂ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਨਾ ਹੀ ਪਿਛਲੇ 1 ਮਹੀਨੇ ਤੋਂ ਬੱਚਿਆਂ ਨੂੰ ਸਕੂਲ ਹੋਮਵਰਕ ਦਿੱਤਾ ਜਾ ਰਿਹਾ ਹੈ। ਮਾਪਿਆਂ ਨੇ ਕਿਹਾ ਕਿ ਸਕੂਲ ਵਾਲੇ ਫੀਸਾਂ ਨੂੰ ਲੈ ਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਇਸ ਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਉਹ ਸਕੂਲ ਦੇ ਪ੍ਰਿੰਸੀਪਲ ਦੇ ਖਿਲਾਫ਼ ਜਲੰਧਰ ਦੇ ਡੀਸੀ ਨੂੰ ਮੰਗ ਪੱਤਰ ਸੌਂਪਣਗੇ।