ਅੰਮ੍ਰਿਤਸਰ: ਸੁਤੰਤਰਤਾ ਦਿਵਸ ਤੋਂ ਪਹਿਲਾਂ ਪੁਲਿਸ ਚੌਕਸ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ ਪੁਲਿਸ ਨੇ 15 ਅਗਸਤ ਦੀਆਂ ਤਿਆਰੀਆਂ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਰੋਜ਼ਾਨਾ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦੇ ਅੰਮ੍ਰਿਤਸਰ ਪੁਲਿਸ ਨੇ ਸਪੈਸ਼ਲ ਚੈਕਿੰਗ ਅਭਿਆਨ ਹੇਠ ਬਸ ਸਟੈਂਡ, ਹੋਟਲਾਂ, ਮਾਲ ਤੇ ਸਿਨੇਮਾਂ ਘਰਾਂ ਦੀ ਤਲਾਸ਼ੀ ਲਈ। ਏ.ਸੀ.ਪੀ. ਜਸਮੀਤ ਸਿੰਘ ਨੇ ਕਿਹਾ ਕਿ ਸੁਤੰਤਰਤਾ ਦਿਹਾੜੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਰੁਟੀਨ ਦਾ ਚੈਕਿੰਗ ਅਭਿਆਨ ਚਲਾਇਆ ਗਿਆ ਹੈ, ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।