ਸਕੂਲਾਂ ਦੀ ਸੁਰੱਖਿਆ ਬਾਰੇ ਸਵਾਲਾਂ ਤੋਂ ਭੱਜੇ ਸਿੱਖਿਆ ਸਕੱਤਰ - fatehgarh sahib news
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਲਈ ਬਹੁਤ ਮਿਹਨਤ ਨਾਲ ਯੋਗਦਾਨ ਪਾਇਆ। ਇਨ੍ਹਾਂ ਮਿਹਨਤੀ ਅਧਿਆਪਕਾਂ ਨੂੰ ਫ਼ਤਿਹਗੜ੍ਹ ਸਹਿਬ ਵਿੱਚ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਦੂਜੇ ਪਾਸੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਪੜਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਆਏ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮੀਡੀਆ ਵਲੋਂ ਜਦੋਂ ਸਰਕਾਰੀ ਸਕੂਲਾਂ ਦੇ ਹਾਲਾਤਾਂ ਬਾਰੇ ਸਵਾਲ ਕੀਤੇ ਗਏ ਤਾਂ ਸਿੱਖਿਆ ਸਕੱਤਰ ਉਨ੍ਹਾਂ ਦੇ ਜਵਾਬ ਦਿੱਤੇ ਬਿਨਾਂ ਹੀ ਚਲੇ ਗਏ।