ਅਜਨਾਲਾ ’ਚ ਐੱਚਡੀਐਫਸੀ ਬੈਂਕ ਦੇ ਸੁਰੱਖਿਆ ਗਾਰਡ ਨੇ ਚਲਾਈ ਗੋਲੀ, ਵਾਲ-ਵਾਲ ਬਚੇ ਲੋਕ - ਐਚਡੀਐਫਸੀ ਬੈਂਕ ਦੇ ਸੁਰੱਖਿਆ ਗਾਰਡ
🎬 Watch Now: Feature Video

ਅੰਮ੍ਰਿਤਸਰ: ਅਜਨਾਲਾ ਬੱਸ ਸਟੈਂਡ ਦੇ ਨੇੜੇ ਸਥਿਤ ਐਚਡੀਐਫਸੀ ਬੈਂਕ ਦੇ ਸੁਰੱਖਿਆ ਗਾਰਡ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਸ਼ਕ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਜਾਨ ਮਾਲ ਦਾ ਨੁਕਸਾਨ ਨਹੀਂ ਹੋਇਆ। ਇਸ ਸਬੰਧ ਚ ਡੀਐੱਸਪੀ ਜਸਵੀਰ ਸਿੰਘ ਨੇ ਕਿਹਾ ਕਿ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ’ਤੇ ਤੈਨਾਤ ਗਾਰਡ ਨੂੰ ਪੁੱਛਗਿੱਛ ਲਈ ਥਾਣੇ ਲਿਜਾਇਆ ਗਿਆ ਹੈ ਅਤੇ ਉਸ ਦੀ ਰਾਈਫਲ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੂਰੀ ਛਾਣਬੀਣ ਕਰਨ ਤੋਂ ਬਾਅਦ ’ਚ ਬਣਦੀ ਹੋਈ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਦੂਜੇ ਪਾਸੇ ਖਾਤਾਧਾਰਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਹ ਬੈਂਕ ਅੰਦਰ ਗਏ ਤਾਂ ਗਾਰਡ ਆਪਣੀ ਸੀਟ ’ਤੇ ਬੈਠਾ ਹੋਇਆ ਸੀ ਅਤੇ ਉਸ ਸਮੇਂ ਹੀ ਗੋਲੀ ਚੱਲਣ ਦੀ ਆਵਾਜ਼ ਆਈ।