ਹਾਈਕੋਰਟ ਦੇ ਸੀਨੀਅਰ ਵਕੀਲ ਜੋਗਿੰਦਰ ਸਿੰਘ ਤੂਰ ਨੇ ਕਿਤਾਬ ਕੀਤੀ ਰਿਲੀਜ਼ - ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਹਾਈਕੋਰਟ ਦੇ ਸੀਨੀਅਰ ਵਕੀਲ ਜੋਗਿੰਦਰ ਸਿੰਘ ਤੂਰ ਦੇ ਵੱਲੋਂ ਲਿਖੀ ਗਈ ਕਿਤਾਬ ''ਅੱਖਾਂ ਖੁੱਲ੍ਹੀਆਂ ਬੁੱਲ੍ਹ ਸੀਤੇ'' ਅਮਲੋਹ ਦੇ ਬਾਰ ਐਸੋਸੀਏਸ਼ਨ ਦੇ ਵਿੱਚ ਰਿਲੀਜ਼ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਕੀਲ ਮੌਜੂਦ ਰਹੇ। ਇਸ ਮੌਕੇ ਵਕੀਲ ਜੋਗਿੰਦਰ ਸਿੰਘ ਤੂਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਿਖੀ ਕਿਤਾਬ ਦੇ ਵਿੱਚ ਸੱਚੀਆਂ ਘਟਨਾਵਾਂ ਹਨ। ਉਨ੍ਹਾਂ ਦੱਸਿਆ ਕਿ ਕਿਤਾਬਾਂ ਪੜ੍ਹਨ ਦੇ ਨਾਲ ਕਾਫੀ ਕੁੱਝ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਵੱਲੋਂ 1 ਹੋਰ ਕਿਤਾਬ ਰਿਲੀਜ਼ ਕੀਤੀ ਜਾਵੇਗੀ।