ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਕਾਰਨ ਸ਼ਹਿਰ 'ਚ ਸਨਸਨੀ - Hoshiarpur latest news
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਸ਼੍ਰੀ ਅਨੰਦਪੁਰ ਸਾਹਿਬ ਚੌਂਕ ਵਿੱਚ ਨਵੀਂ ਬਣ ਰਹੀ ਚਾਰ ਮੰਜਿਲਾਂ ਇਮਾਰਤ ਵਿਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਜਦੋਂ ਇਕ ਵਿਅਕਤੀ ਉਕਤ ਬਿਲਡਿੰਗ ਵੱਲ ਗਿਆ ਤਾਂ ਉਸ ਨੇ ਵੇਖਿਆ ਕਿ ਬਿਲਡਿੰਗ ਦੇ ਬੇਸਮਿੰਟ ਵਿਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਸੀ। ਜਿਸ ਦੀ ਸੂਚਨਾ ਥਾਣਾ ਗੜ੍ਹਸ਼ੰਕਰ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਸ਼ਨਾਖਤ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਮਾਊਚਰੀ ਵਿਚ ਰਖਵਾ ਦਿੱਤਾ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਲਗਦੀ ਹੈ। ਜਿਸ ਦੀ ਸ਼ਨਾਖਤ ਨਹੀਂ ਹੋ ਸਕੀ ਅਤੇ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।