ਦਰਬਾਰ ਸਾਹਿਬ ਦੇ ਲੰਗਰ ਲਈ ਬਰਨਾਲਾ ਤੋਂ ਭੇਜੀ ਗਈ 135 ਕੁਇੰਟਲ ਕਣਕ - ਦਰਬਾਰ ਸਾਹਿਬ
🎬 Watch Now: Feature Video
ਬਰਨਾਲਾ: ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ 135 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪ੍ਰਧਾਨ ਦੇ ਆਦੇਸ਼ਾਂ ‘ਤੇ ਕਣਕ ਦੀ ਸੇਵਾ ਸਾਰੇ ਪੰਜਾਬ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਖੇ ਭੇਜੀ ਜਾ ਰਹੀ ਹੈ।