thumbnail

ਕੌਮਾਂਤਰੀ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਮਾਰਚ

By

Published : Apr 13, 2022, 1:49 PM IST

ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮਾਂਤਰੀ ਦਸਤਾਰ ਦਿਵਸ ਮੌਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਇੱਕ ਵਿਸ਼ਾਲ ਮਾਰਚ ਅਰਦਾਸ ਕਰਨ ਉਪਰੰਤ ਸ਼ੁਰੂ ਹੋਇਆ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਹ ਮਾਰਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਕੱਢਿਆ ਗਿਆ। ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਇਹ ਉਪਰਾਲਾ ਹੈ ਜੋਕਿ ਹਰ ਸਾਲ ਜਾਰੀ ਰੱਖਿਆ ਜਾਵੇਗਾ। ਕਿਉਂਕਿ ਅੱਜ ਦੇ ਨੌਜਵਾਨ ਜੋ ਦਸਤਾਰ ਨੂੰ ਵਿਸਾਰਦੇ ਜਾ ਰਹੇ ਹਨ ਉਹਨਾਂ ਨੂੰ ਸਿੱਖੀ ਨਾਲ ਜੋੜ ਕੇ ਰੱਖਣ ਲਈ ਹਰ ਸਾਲ ਇਹ ਮਾਰਚ ਕੱਢਿਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.