ਜਥੇਦਾਰ ਦੀ ਸੁਰੱਖਿਆ ’ਚ ਕਟੌਤੀ, ਐਸਜੀਪੀਸੀ ਮੈਂਬਰ ਨੇ ਮਾਨ ਸਰਕਾਰ ਦੀ ਕੀਤੀ ਨਿੰਦਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਅੰਮ੍ਰਿਤਸਰ: ਸੂਬੇ ਭਰ ’ਚ ਮਾਨ ਸਰਕਾਰ ਵੱਲੋਂ ਸਵੇਰੇ ਹੀ 400 ਤੋਂ ਵੱਧ ਸਾਬਕਾ ਵਿਧਾਇਕਾਂ ਦੀਆ ਸੁਰੱਖਿਆਂ ਦੇ ਵਿੱਚ ਇੱਕ ਵਾਰ ਫਿਰ ਕਟੌਤੀ ਕਰ ਦਿੱਤੀ ਗਈ ਇਸਦੇ ਨਾਲ ਹੀ ਡੇਰਾ ਬਿਆਸ ਮੁਖੀ ਅਤੇ ਇਸਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੰਜਾਬ ਸਰਕਾਰ ਵੱਲੋਂ ਦਿੱਤੀ ਸੁਰੱਖਿਆਂ ਚ ਵੀ ਕਟੌਤੀ ਕੀਤੀ ਗਈ। ਜਿਸ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਾਕੀ ਰਹਿੰਦੀ ਸਕਿਉਰਿਟੀ ਵੀ ਵਾਪਸ ਭੇਜਣ ਦਾ ਐਲਾਨ ਕਰ ਦਿੱਤਾ ਗਿਆ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਪੰਜਾਬ ਸਰਕਾਰ ਦੀ ਇਸ ਹਰਕਤ ’ਤੇ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਵਾਪਸ ਲੈਣਾ ਅਤਿ ਨਿੰਦਣਯੋਗ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਹੁਣ ਖ਼ਾਲਸਾ ਪੰਥ ਕਰੇਗਾ।