ਰਾਮ ਰਹੀਮ ਦੀ ਪੈਰੋਲ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ - SGPC objected parole of Ram Rahim
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ (Additional Secretary of Shiromani SGPC Pratap Singh) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Dera Sirsa chief Gurmeet Ram Rahim parole) ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ। ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮਤਿ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ ਜਦਕਿ ਦੂਸਰੇ ਪਾਸੇ ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਥੋਂ ਤੱਕ ਕਿ ਬਹੁਤ ਸਾਰੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਸੀਬ ਨਹੀਂ ਹੋਈ। ਇਹ ਦੋਹਰੀ ਨੀਤੀ ਹੈ ਜਿਸ ’ਤੇ ਸਰਕਾਰਾਂ ਸਵਾਲਾਂ ਦੇ ਘੇਰੇ ਵਿਚ ਹਨ। ਸਕੱਤਰ ਸ੍ਰ ਪ੍ਰਤਾਪ ਸਿੰਘ ਨੇ ਕਿਹਾ ਕਿ ਰਾਜਸੀ ਲਾਹਾ ਲੈਣ ਲਈ ਅਜਿਹੇ ਹੱਥ ਕੰਡੇ ਦੇਸ਼ ਦੇ ਹਿੱਤ ਵਿਚ ਨਹੀਂ ਹਨ। ਸਰਕਾਰਾਂ ਨੂੰ ਸਿੱਖ ਭਾਵਨਾਵਾਂ ਦਿਖਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।