ਵੀਸੀ ਦੇ ਅਸਤੀਫੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਕੋਲੋਂ ਕੀਤੀ ਇਹ ਮੰਗ - ਪੰਜਾਬ ਰਤਨ ਐਵਾਰਡੀ ਬੀਐਫਯੂਐਚਐਸ ਵੀਸੀ ਡਾਕਟਰ ਰਾਜ ਬਹਾਦਰ
🎬 Watch Now: Feature Video
ਚੰਡੀਗੜ੍ਹ: ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਸਰਜਨ ਅਤੇ ਪੰਜਾਬ ਰਤਨ ਐਵਾਰਡੀ ਬੀਐਫਯੂਐਚਐਸ ਵੀਸੀ ਡਾਕਟਰ ਰਾਜ ਬਹਾਦਰ ਵੱਲੋਂ ਅਸਤੀਫੇ ਦਿੱਤੇ ਜਾਣ ਤੋਂ ਬਾਅਦ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਿਹਤ ਮੰਤਰੀ ਨੇ ਵੀਸੀ ਦਾ ਅਪਮਾਨ ਕੀਤਾ ਹੈ ਅਤੇ ਉਨ੍ਹਾਂ ਦਾ ਇਸ ਹੱਦ ਤੱਕ ਅਪਮਾਨ ਕੀਤਾ ਕਿ ਉਨ੍ਹਾਂ ਨੂੰ ਆਪਣਾ ਅਸਤੀਫਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ। ਵੀਸੀ ਡਾ. ਰਾਜ ਬਹਾਦਰ ਦਾ ਨਾਂ ਦੇਸ਼ ਚ ਨਹੀਂ ਸਗੋਂ ਵਿਦੇਸ਼ਾਂ ਚ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨਾਲ ਅਜਿਹਾ ਕਰਨਾ ਸਹੀ ਨਹੀਂ। ਜਿਸ ਕਾਰਨ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਹੀ ਸਿਹਤ ਮੰਤਰੀ ਨੂੰ ਅਹੁਦੇ ਤੋਂ ਹਟਾਇਆ ਜਾਵੇ।