ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ - ਮਹਿੰਗਾਈ
🎬 Watch Now: Feature Video
ਹੁਸ਼ਿਆਰਪੁਰ:ਮਿੰਨੀ ਸੈਕਟਰੀਏਟ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ (Shiromani Akali Dal Democratic) ਦੇ ਅਹੁਦੇਦਾਰਾਂ ਵੱਲੋਂ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ (Protest)ਕੀਤਾ ਗਿਆ।ਪ੍ਰਦਰਸ਼ਨਕਾਰੀ ਸਤਵਿੰਦਰਪਾਲ ਸਿੰਘ ਢੱਟ ਨੇ ਦੱਸਿਆ ਹੈ ਕਿ ਬੀਤੇ ਸਾਢੇ ਚਾਰ ਸਾਲ ਤੋਂ ਪੰਜਾਬ ਦੀ ਸੱਤਾ ਵਿਚ ਆਈ ਕਾਂਗਰਸ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਹਿੰਗਾਈ ਨਾਲ ਆਮ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ।ਮਹਿੰਗਾਈ ਇੰਨੀ ਜ਼ਿਆਦਾ ਹੋ ਚੁੱਕੀ ਹੈ ਕਿ ਆਮ ਲੋਕਾਂ ਦਾ ਘਰ ਦਾ ਗੁਜ਼ਾਰਾ ਕਰਨਾ ਬਹੁਤ ਹੀ ਮੁਸ਼ਕਿਲ ਹੈ। ਸਤਵਿੰਦਰਪਾਲ ਸਿੰਘ ਢੱਟ ਨੇ ਕਿਹਾ ਕਿ ਆਉਣ ਵਾਲੇ 2022 ਦੇ ਇਲੈਕਸ਼ਨਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਅਹੁਦੇਦਾਰਾਂ ਨੂੰ ਵੋਟ ਪਾ ਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੀ ਸਰਕਾਰ ਬਣਾਉਣਗੇ।