ਸ਼੍ਰੋਮਣੀ ਅਕਾਲੀ ਦਲ ਨੇ ਹਰਜੀਤ ਸਿੰਘ ਗਰੇਵਾਲ ਦੇ ਖਿਲਾਫ਼ ਐਸਪੀਡੀ ਨੂੰ ਸੌਪਿਆ ਮੰਗ ਪੱਤਰ - ਹਰਜੀਤ ਸਿੰਘ ਗਰੇਵਾਲ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
🎬 Watch Now: Feature Video

ਫ਼ਤਿਹਗੜ੍ਹ ਸਾਹਿਬ: ਬੀਜੇਪੀ ਦੇ ਨੇਤਾ ਹਰਜੀਤ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਆੂਗਆਂ ਨੇ ਫ਼ਤਿਹਗੜ੍ਹ ਸਾਹਿਬ ਦੇ ਐਸਪੀਡੀ ਨੂੰ ਮੰਗ ਪੱਤਰ ਸੌਪਿਆ। ਇਸ ਮੰਗ ਪੱਤਰ ਹਰਜੀਤ ਸਿੰਘ ਗਰੇਵਾਲ ਦੇ ਖਿਲਾਫ਼ ਕਾਨੂੰਨੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਗਲਬਾਤ ਕਰਦੇ ਹੋਏ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਅਕਾਲੀ ਦੇ ਨੇਤਾ ਸਰਬਜੀਤ ਸਿੰਘ ਨੇ ਕਿਹਾ ਕਿ ਬੀਜੇਪੀ ਦੇ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਲਈ ਵਰਤੀ ਭੱਦੀ ਸ਼ਬਦਾਵਲੀ ਦੇ ਕਾਰਨ ਸਿੱਖ ਕੌਮ ਦੇ 'ਚ ਰੋਸ ਹੈ ਕਿਉਂਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਵਿੱਚ ਅਹਿਮ ਸਥਾਨ ਰੱਖਦੇ ਹਨ। ਇਸ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਪੀਡੀ ਫਤਿਹਗੜ੍ਹ ਸਾਹਿਬ ਨੂੰ ਇਕ ਮੰਗ ਪੱਤਰ ਅਤੇ ਸਿਕਾਇਤ ਦਿੱਤੀ ਗਈ ਹੈ ਤਾਂ ਜੋ ਹਰਜੀਤ ਸਿੰਘ ਗਰੇਵਾਲ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਐਸਪੀਡੀ ਜਗਜੀਤ ਸਿੰਘ ਜੱਲ੍ਹਾ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਸ਼ਿਕਾਇਤ ਨੂੰ ਦੇਖਦੇ ਹੋਏ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।