ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਾਂਗਰਸ ਪਾਰਟੀ 'ਚ ਹੋਏ ਸ਼ਾਮਲ - ਪਿੰਡ ਕੋਟ ਗਰੇਵਾਲ
🎬 Watch Now: Feature Video

ਜਲੰਧਰ: ਕਸਬਾ ਗੁਰਾਇਆ ਵਿੱਖੇ ਪਿੰਡ ਕੋਟ ਗਰੇਵਾਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਫਿਲੌਰ ਹਲਕਾ ਇੰਚਾਰਜ ਚੌਧਰੀ ਵਿਕਰਮਜੀਤ ਸਿੰਘ ਨੇ ਇਨ੍ਹਾਂ ਆਗੂਆਂ ਦਾ ਆਪਣੀ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕੀਤਾ। ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਲਿਆਏ ਗਏ ਕਿਸਾਨ ਵਿਰੋਧੀ ਬਿੱਲਾਂ ਬਾਰੇ ਅਕਾਲੀ ਦਲ ਦੇ ਬਦਲੇ ਸਟੈਂਡ ਤੋਂ ਪ੍ਰੇਸ਼ਾਨ ਸਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹਿਤਾਂ ਦੇ ਲਈ ਕਈ ਕਦਮ ਚੁੱਕੇ ਗਏ ਹਨ। ਇਸ ਲਈ ਅਸੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਾਂ। ਚੌਧਰੀ ਵਿਕਰਮਜੀਤ ਸਿੰਘ ਨੇ ਇਨ੍ਹਾਂ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਬਣਦਾ ਸਨਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਦਿੱਤਾ ਜਾਵੇਗਾ।